ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰੌਰ, ਜ਼ਿਲ੍ਹਾ ਅੰਮ੍ਰਿਤਸਰ ਦੇ ਇਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Punjab : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ Good News, ਲਿਆ ਗਿਆ ਵੱਡਾ ਫ਼ੈਸਲਾ
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਹ ਸਾਲ 2024 ਵਿਚ ਆਪਣੇ ਪਿੰਡ ਤੋਂ ਪੰਚਾਇਤੀ ਚੋਣਾਂ ਲੜਨਾ ਚਾਹੁੰਦਾ ਸੀ ਪਰ ਅਜਿਹਾ ਨਾ ਕਰ ਸਕਿਆ, ਕਿਉਂਕਿ ਬਲਾਕ ਅਫ਼ਸਰ ਅਜਨਾਲਾ ਵੱਲੋਂ ਉਸਨੂੰ ਡਿਫ਼ਾਲਟਰ ਘੋਸ਼ਿਤ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਉਸਨੇ 4 ਕਨਾਲ ਦੀ ਸਰਕਾਰੀ ਜ਼ਮੀਨ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਹੈ ਅਤੇ ਇਸ ਸਬੰਧੀ ਉਸ ਖਿਲਾਫ਼ ਐਫ਼.ਆਈ.ਆਰ. ਦਰਜ ਕੀਤੀ ਜਾਵੇਗੀ। ਸ਼ਿਕਾਇਤ ਅਨੁਸਾਰ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਆਪਣਾ ਨਾਮ ਡਿਫਾਲਟਰ ਸੂਚੀ ਵਿੱਚੋ ਕੱਢਵਾ ਕੇ ਮਾਲ ਰਿਕਾਰਡ ਵਿਚ ਸੋਧ ਕਰਵਾਉਣਾ ਚਾਹੁੰਦਾ ਹੈ, ਤਾਂ ਉਸਨੂੰ 13,000 ਰੁਪਏ ਰਿਸ਼ਵਤ ਦੇਣੀ ਪਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਮਾਲੀਆ ਵਿਚ ਵੱਡਾ ਵਾਧਾ, ਟੁੱਟੇ ਰਿਕਾਰਡ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 13000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦਰਦਨਾਕ ਘਟਨਾ, ਕਰੰਟ ਲੱਗਣ ਕਾਰਣ ਦੋ ਜਣਿਆਂ ਦੀ ਮੌਕੇ 'ਤੇ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਦਰਦਨਾਕ ਘਟਨਾ, ਕਰੰਟ ਲੱਗਣ ਕਾਰਣ ਦੋ ਜਣਿਆਂ ਦੀ ਮੌਕੇ 'ਤੇ ਮੌਤ
NEXT STORY