ਮਾਨਸਾ (ਸੰਦੀਪ ਮਿੱਤਲ) : ਮਾਨਸਾ ਜੇਲ੍ਹ 'ਚ ਬੰਦ ਜਬਰ-ਜ਼ਿਨਾਹ ਦੇ ਦੋਸ਼ੀ ਪਾਸਟਰ ਬਜਿੰਦਰ ਸਿੰਘ ਨੂੰ ਲੈ ਕੇ ਫਿਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪੁਲਸ ਵਿਭਾਗ 'ਚ ਵੀ ਤਰਥੱਲੀ ਮਚਾ ਦਿੱਤੀ ਹੈ। ਦਰਅਸਲ ਜੇਲ੍ਹ 'ਚ ਬੰਦ ਪਾਸਟਰ ਬਜਿੰਦਰ ਸਿੰਘ ਤੋਂ ਪੁਲਸ ਨੇ ਤਲਾਸ਼ੀ ਦੌਰਾਨ ਇਕ ਮੋਬਾਇਲ਼ ਫੋਨ ਅਤੇ 2500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਐਕਸ਼ਨ ਮੋਡ 'ਚ ਆ ਗਿਆ ਹੈ।
ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਪੰਜਾਬੀਆਂ ਲਈ ਵੱਡਾ ALERT, ਕਰ ਲਓ ਜਲਦੀ ਨਹੀਂ ਤਾਂ...
ਫਿਲਹਾਲ ਪਾਸਟਰ ਬਜਿੰਦਰ ਸਿੰਘ ਖ਼ਿਲਾਫ਼ ਥਾਣਾ ਸਦਰ ਮਾਨਸਾ ਵਿਖੇ ਵੱਖਰਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੀ ਜਾਣਕਾਰੀ ਡੀ. ਐੱਸ. ਪੀ. ਬੂਟਾ ਸਿੰਘ ਵਲੋਂ ਦਿੱਤੀ ਗਈ ਹੈ। ਪੁਲਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਦੁਧਾਰੂ ਪਸ਼ੂਆਂ ਦਾ ਕਰ ਦਿੱਤਾ...
ਇਸ ਦੌਰਾਨ ਪਤਾ ਲਾਇਆ ਜਾਵੇਗਾ ਕਿ ਜੇਲ੍ਹ ਅੰਦਰ ਮੋਬਾਇਲ ਅਤੇ ਨਕਦੀ ਕਿਵੇਂ ਪੁੱਜੀ। ਜੇਲ੍ਹ ਪ੍ਰਸ਼ਾਸਨ ਹੁਣ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਤਿਆਰੀ ਕਰ ਰਿਹਾ ਹੈ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋ ਸਕਣ। ਦੱਸਣਯੋਗ ਹੈ ਕਿ ਪਾਸਟਰ ਬਜਿੰਦਰ ਸਿੰਘ ਪਹਿਲਾਂ ਹੀ ਜ਼ੀਰਕਪੁਰ 'ਚ ਇਕ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ 'ਚ ਮਾਨਸਾ ਜੇਲ੍ਹ 'ਚ ਬੰਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! 1 ਅਗਸਤ ਤੋਂ ਲੱਗਣਗੀਆਂ ਇਹ ਕਲਾਸਾਂ
NEXT STORY