ਮੋਗਾ (ਕਸ਼ਿਸ਼ ਸਿੰਗਲਾ) - ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਦੋਲਾਈਵਾਲਾ ਵਿੱਚ ਇੱਕ ਆਨਰ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪ੍ਰੇਮ ਵਿਆਹ ਨੂੰ ਲੈ ਕੇ ਇੱਕ ਭਰਾ ਨੇ ਆਪਣੀ ਭੈਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਧਰਮਕੋਟ ਰਮਨਦੀਪ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਟ ਈਸੇ ਖਾਂ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਪੁਲਸ ਪਾਰਟੀ ਸਮੇਤ ਉੱਥੇ ਪਹੁੰਚੇ ਅਤੇ ਜਾਂਚ ਕਰਨ ਤੋਂ ਇਲਾਵਾ ਆਲੇ-ਦੁਆਲੇ ਦੇ ਇਲਾਕੇ ਦਾ ਮੁਆਇਨਾ ਕੀਤਾ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।

ਡੀਐਸਪੀ ਰਮਨਦੀਪ ਸਿੰਘ ਨੇ ਦੱਸਿਆ ਕਿ ਦੋਲਾਈਵਾਲਾ ਦੀ ਰਹਿਣ ਵਾਲੀ ਸਿਮਰਨ ਕੌਰ ਦਾ ਵਿਆਹ ਲਗਭਗ 3 ਸਾਲ ਪਹਿਲਾਂ ਦੋਲਾਈਵਾਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਨਾਲ ਹੋਇਆ ਸੀ। ਇਸ ਕਾਰਨ ਉਸਦੇ ਪਰਿਵਾਰਕ ਮੈਂਬਰ ਇਸ ਗੱਲੋਂ ਨਾਰਾਜ਼ ਸਨ। ਇਸ ਕਾਰਨ ਉਸਦੇ ਭਰਾ ਨੇ ਦੇਰ ਰਾਤ ਆਪਣੀ ਭੈਣ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਥਾਣਾ ਇੰਚਾਰਜ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਥਿਤ ਦੋਸ਼ੀ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਗਿਆ ਹੈ।
ਜ਼ਹਿਰੀਲੀ ਵਸਤੂ ਨਿਗਲਣ ਕਾਰਨ ਨਾਬਾਲਗਾ ਦੀ ਮੌਤ
NEXT STORY